14 ਫਰਵਰੀ ਨੂੰ ਕੇਂਦਰ ਦੀ ਕਿਸਾਨਾਂ ਨਾਲ ਹੋਵੇਗੀ ਮੀਟਿੰਗ
ਸ਼ੁਤਰਾਣਾ (ਪਟਿਆਲਾ), 18 ਜਨਵਰੀ - ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਸੰਯੁਕਤ ਸਕੱਤਰ ਪ੍ਰਿਆ ਰੰਜਨ ਨੇ ਕਿਹਾ ਕਿ ਮੀਟਿੰਗ ਚ ਫ਼ੈਸਲਾ ਕੀਤਾ ਗਿਆ ਹੈ ਕਿ ਕਿਸਾਨਾਂ ਦੀਆਂ ਮੰਗਾਂ ਸੰਬੰਧੀ 14 ਫਰਵਰੀ ਨੂੰ ਕੇਂਦਰ ਦੀ ਕਿਸਾਨਾਂ ਨਾਲ ਮੀਟਿੰਗ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ 26 ਵਿਖੇ ਹੋਵੇਗੀ