ਸੰਘਣੀ ਧੁੰਦ ਕਾਰਨ ਹੋਏ ਹਾਦਸੇ ਚ ਇਕ ਨੌਜਵਾਨ ਦੀ ਮੌਤ, ਦੋ ਜ਼ਖ਼ਮੀ
ਮਮਦੋਟ (ਫ਼ਿਰੋਜ਼ਪੁਰ), 19 ਜਨਵਰੀ (ਰਾਜਿੰਦਰ ਸਿੰਘ ਹਾਂਡਾ) - ਮਮਦੋਟ ਦੇ ਨਜ਼ਦੀਕੀ ਪਿੰਡ ਛਾਂਗਾ ਖੁਰਦ ਦੇ ਰਹਿਣ ਵਾਲੇ ਤਿੰਨ ਨੌਜਵਾਨ ਜੋ ਰੋਟੀਆਂ ਬਨਾਉਣ ਦਾ ਕੰਮ ਕਰਦੇ ਸਨ, ਅੱਜ ਸਵੇਰੇ ਰੋਟੀਆਂ ਬਨਾਉਣ ਲਈ ਮੋਟਰ ਸਾਈਕਲ ਤੇ ਜਾ ਰਹੇ ਸਨ ਕਿ ਸੰਘਣੀ ਧੁੰਦ ਕਾਰਨ ਜਲਾਲਾਬਾਦ ਦੇ ਨਜ਼ਦੀਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ਵਿਚ ਪਰਮਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਦੀ ਮੌਤ ਹੋ ਗਈ, ਜਦਕਿ ਕਰਨ ਸਿੰਘ ਪੁੱਤਰ ਮੱਖਣ ਸਿੰਘ ਅਤੇ ਬੌਬੀ ਪੁੱਤਰ ਗੁਰਮੇਜ ਗੰਭੀਰ ਜ਼ਖ਼ਮੀ ਹੋ ਗਏ ਹਨ।