ਬਾਬਾ ਦੀਪ ਸਿੰਘ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਚੋਗਾਵਾਂ (ਅੰਮ੍ਰਿਤਸਰ), 19 ਜਨਵਰੀ (ਗੁਰਵਿੰਦਰ ਸਿੰਘ ਕਲਸੀ)- ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਜਨਾਲਾ ਰੋਡ ਚੋਗਾਵਾਂ ਦੇ ਗੁਰਦੁਆਰਾ ਬਾਬਾ ਜੀਵਨ ਤੋਂ ਬਾਬਾ ਕਰਨਜੀਤ ਸਿੰਘ ਭੋਲਾ ਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਫੁੱਲਾਂ ਨਾਲ ਸ਼ਿੰਗਾਰੀ ਬੱਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਆਰੰਭਤਾ ਹੋਈ। ਨਗਰ ਵਿਚ ਸੰਤ ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਸੁੱਖਾ ਸਿੰਘ, ਬਾਬਾ ਜੋਗਿੰਦਰ ਸਿੰਘ ਲੋਪੋਕੇ, ਬਾਬਾ ਕੁਲਬੀਰ ਸਿੰਘ ਸਮੇਤ ਸੈਂਕੜਿਆਂ ਦੀ ਗਿਣਤੀ ਵਿਚ ਸੰਗਤਾਂ ਬੱਸਾਂ ਕਾਰਾਂ, ਜੀਪਾਂ, ਟਰੈਕਟਰ ਟਰਾਲੀਆਂ, ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਗੁਰਬਾਣੀ ਸ਼ਬਦ ਗਾਇਨ ਕਰਦਿਆ ਨਾਲ-ਨਾਲ ਚੱਲ ਰਹੀਆ ਸਨ।