ਗੌਂਡਰ ਗਰੋਹ ਨਾਲ ਨਾਲ ਸੰਬੰਧਿਤ ਅਪਰਾਧੀ, ਕਮਿਸ਼ਨਰੇਟ ਪੁਲਿਸ ਜਲੰਧਰ ਨਾਲ ਹੋਏ ਮੁਕਾਬਲੇ 'ਚ ਜ਼ਖਮੀ
ਜਲੰਧਰ, 19 ਜਨਵਰੀ - ਬਦਨਾਮ "ਗੌਂਡਰ ਗਰੋਹ" ਨਾਲ ਨਾਲ ਸੰਬੰਧਿਤ ਬਦਨਾਮ ਅਪਰਾਧੀ, ਕਮਿਸ਼ਨਰੇਟ ਪੁਲਿਸ ਜਲੰਧਰ ਨਾਲ ਹੋਏ ਮੁਕਾਬਲੇ 'ਚ ਜ਼ਖਮੀ ਹੋ ਗਿਆ ਹੈ। ਜਦੋਂ ਮੁਲਜ਼ਮ ਪੁਲਿਸ ਰਿਮਾਂਡ ਵਿਚ ਸੀ ਤਾਂ ਰਿਕਵਰੀ ਆਪਰੇਸ਼ਨ ਦੌਰਾਨ ਮੁੱਠਭੇੜ ਸ਼ੁਰੂ ਹੋ ਗਈ। ਉਸ ਵਿਰੁੱਧ ਜ਼ਬਰਦਸਤੀ, ਡਕੈਤੀ, ਨਸ਼ੀਲੇ ਪਦਾਰਥਾਂ ਅਤੇ ਕਤਲ ਦੀ ਕੋਸ਼ਿਸ਼ ਦੇ ਕਈ ਕੇਸ ਦਰਜ ਹਨ। ਗਰੋਹ ਦੇ ਹੋਰ ਮੈਂਬਰਾਂ ਨੂੰ ਵੀ ਹਥਿਆਰ ਸਪਲਾਈ ਕਰਦਾ ਸੀ, ਇਨ੍ਹਾਂ ਦੋਵਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਚਾਰ ਪਿਸਤੌਲ ਅਤੇ 100 ਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਹੈ।