ਕੇਂਦਰ ਸਰਕਾਰ ਨੂੰ ਮੀਟਿੰਗਾਂ 'ਚ ਸਮਾਂ ਗਵਾਉਣ ਦੀ ਬਜਾਏ ਕਿਸਾਨਾਂ ਦੀਆਂ ਮੰਗਾਂ ਲਾਗੂ ਕਰਨੀਆਂ ਚਾਹੀਦੀਆਂ - ਧਾਲੀਵਾਲ
ਅਜਨਾਲਾ (ਅੰਮ੍ਰਿਤਸਰ), 19 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 14 ਫਰਵਰੀ ਨੂੰ ਕਿਸਾਨਾਂ ਨੂੰ ਮੀਟਿੰਗ ਕਰਨ ਦਾ ਸੱਦਾ ਦੇਣ ਉਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਮੀਟਿੰਗਾਂ ਵਿਚ ਸਮਾਂ ਗਵਾਉਣ ਦੀ ਬਜਾਏ ਤੁਰੰਤ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨੀਆਂ ਚਾਹੀਦੀਆਂ ਹਨI ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਕਿਸਾਨਾਂ ਨਾਲ ਕਈ ਮੀਟਿੰਗਾਂ ਕਰ ਚੁੱਕੀ ਹੈ ਪਰ ਹਾਲੇ ਤੱਕ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਦਾ ਹੱਲ ਨਹੀਂ ਕੀਤਾ।