ਡਾ. ਭੀਮ ਰਾਓ ਅੰਬੇਡਕਰ ਖਿਲਾਫ ਕੀਤੀ ਬਿਆਨਬਾਜ਼ੀ ਨੂੰ ਲੈ ਕੇ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ
ਰਾਜਪੁਰਾ (ਪਟਿਆਲਾ), 19 ਜਨਵਰੀ (ਰਣਜੀਤ ਸਿੰਘ)-ਅੱਜ ਰਾਜਪੁਰਾ ਵਿਖੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਵਿਚ ਕਾਂਗਰਸੀ ਵਰਕਰਾਂ ਨੇ ਇਕੱਤਰ ਹੋ ਕੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਡਾਕਟਰ ਭੀਮ ਰਾਓ ਅੰਬੇਡਕਰ ਖਿਲਾਫ ਵਰਤੀ ਗਈ ਸ਼ਬਦਾਵਲੀ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਸਰਦਾਰ ਕੰਬੋਜ ਨੇ ਦੱਸਿਆ ਕਿ ਅਮਿਤ ਸ਼ਾਹ ਖਿਲਾਫ ਕਾਂਗਰਸ ਵਲੋਂ ਸਾਰੇ ਪੰਜਾਬ ਵਿਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ।