ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਚ 18 ਸੀਟਾਂ ਜਿੱਤਣ 'ਤੇ ਅਕਾਲੀ ਦਲ ਵਲੋਂ ਟਵੀਟ
ਚੰਡੀਗੜ੍ਹ, 19 ਜਨਵਰੀ-ਹਰਿਆਣਾ ਸਰਕਾਰ ਵਲੋਂ ਪੈਦਾ ਕੀਤੀਆਂ ਗਈਆਂ ਸਾਰੀਆਂ ਰੁਕਾਵਟਾਂ ਦੇ ਬਾਵਜੂਦ, ਸ਼੍ਰੋਮਣੀ ਅਕਾਲੀ ਦਲ ਅਤੇ ਇਸਦੇ ਗੱਠਜੋੜ ਭਾਈਵਾਲਾਂ ਨੇ ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ 18 ਸੀਟਾਂ ਜਿੱਤ ਲਈਆਂ ਹਨ। ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਹਰਿਆਣਾ ਸਿੱਖ ਸੰਗਤ ਦਾ ਦਿਲੋਂ ਸਮਰਥਨ ਦੇਣ ਲਈ ਧੰਨਵਾਦ ਕੀਤਾ।