'ਆਪ' ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ
ਨਵੀਂ ਦਿੱਲੀ, 19 ਜਨਵਰੀ- ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਦਿੱਲੀ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ। ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ, ਮਨੀਸ਼ ਸਿਸੋਦੀਆ, ਸੰਜੇ ਸਿੰਘ, ਕੇਜਰੀਵਾਲ ਦੀ ਪਤਨੀ ਸੁਨੀਤਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਸ਼ਾਮਿਲ ਹਨ।