JALANDHAR WEATHER

ਅੱਜ ਪੰਜਾਬ ’ਚ ਪੈ ਸਕਦਾ ਹੈ ਮੀਂਹ- ਮੌਸਮ ਵਿਭਾਗ

ਚੰਡੀਗੜ੍ਹ, 20 ਜਨਵਰੀ- ਅੱਜ, ਪੰਜਾਬ ਵਿਚ ਧੁੰਦ ਅਤੇ ਸੀਤ ਲਹਿਰ ਸੰਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜ ਦੇ ਸਰਗਰਮ ਹੋਣ ਕਾਰਨ, ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ ਕੁਝ ਦਿਨਾਂ ਤੋਂ ਤੇਜ਼ ਧੁੱਪ ਕਾਰਨ, ਦਿਨ ਦਾ ਵੱਧ ਤੋਂ ਵੱਧ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ ਵਿਚ ਵੀ 0.8 ਡਿਗਰੀ ਦਾ ਵਾਧਾ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਬੀਤੇ ਦਿਨ ਅੰਮ੍ਰਿਤਸਰ ਪੰਜਾਬ ਦਾ ਸਭ ਤੋਂ ਠੰਢਾ ਸ਼ਹਿਰ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 4.3 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਐਤਵਾਰ ਸ਼ਾਮ ਦੇ ਤਾਪਮਾਨ ਅਨੁਸਾਰ ਸਭ ਤੋਂ ਵੱਧ ਤਾਪਮਾਨ ਮੋਹਾਲੀ ਵਿਚ ਦਰਜ ਕੀਤਾ ਗਿਆ, ਜਿੱਥੇ ਵੱਧ ਤੋਂ ਵੱਧ ਤਾਪਮਾਨ 24.7 ਡਿਗਰੀ ਦਰਜ ਕੀਤਾ ਗਿਆ। ਪੰਜਾਬ ਵਿਚ ਪਿਛਲੇ 24 ਘੰਟਿਆਂ ਵਿਚ ਤਾਪਮਾਨ 4.8 ਡਿਗਰੀ ਵਧਿਆ ਹੈ, ਜਿਸ ਤੋਂ ਬਾਅਦ ਤਾਪਮਾਨ ਆਮ ਦਰਜ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ