ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ਸ਼ੁਰੂ
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਵਿਖੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਵਿਚ ਗੋਲੀਬਾਰੀ ਦੀ ਇਕ ਘਟਨਾ ਸਾਹਮਣੇ ਆਈ ਹੈ। ਇਹ ਗੋਲੀਬਾਰੀ ਉਸ ਸਮੇਂ ਹੋਈ ਜਦੋਂ ਫੌਜ ਦਾ ਸਾਂਝਾ ਤਲਾਸ਼ੀ ਅਭਿਆਨ ਚੱਲ ਰਿਹਾ ਸੀ। ਜਾਣਕਾਰੀ ਅਨੁਸਾਰ ਸੋਪੋਰ ਦੇ ਗੁੱਜਰਪੇਟੀ ਜਲੂਰਾ ਵਿਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਦੋ ਅੱਤਵਾਦੀਆਂ ਨੂੰ ਘੇਰ ਲਿਆ ਗਿਆ ਹੈ। ਦੱਸ ਦੇਈਏ ਕਿ 22 ਆਰ.ਆਰ., ਸੀ.ਆਰ.ਪੀ.ਐਫ਼. ਦੀ 179ਵੀਂ ਬਟਾਲੀਅਨ ਅਤੇ ਪੁਲਿਸ ਟੀਮ ਤਲਾਸ਼ੀ ਅਭਿਆਨ ਲਈ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਪਹੁੰਚੀ ਸੀ। ਗੋਲੀਬਾਰੀ ਤੋਂ ਬਾਅਦ ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਅੱਤਵਾਦੀਆਂ ਅਤੇ ਫੌਜ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ ਹੈ। ਅਧਿਕਾਰੀਆਂ ਅਨੁਸਾਰ ਇਸ ਕਾਰਵਾਈ ਵਿਚ ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।