ਅੱਜ ਤੋਂ ਸ਼ੁਰੂ ਹੋਵੇਗੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ
ਚੰਡੀਗੜ੍ਹ, 20 ਜਨਵਰੀ- ਅੱਜ ਤੋਂ ਦੇਸ਼ ਭਰ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਹੋਵੇਗੀ। ਪਾਰਟੀ ਦੀ ਇਹ ਮੁਹਿੰਮ 25 ਫ਼ਰਵਰੀ ਤੱਕ ਜਾਰੀ ਰਹੇਗੀ ਤੇ ਇਸ ਦੌਰਾਨ ਪਾਰਟੀ ਵਲੋਂ 25 ਲੱਖ ਮੈਂਬਰ ਬਣਾਉਣ ਦਾ ਟੀਚਾ ਮਿਥਿਆ ਗਿਆ ਹੈ। ਦੱਸ ਦਈਏ ਕਿ 1 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਹੋਣੀ ਹੈ। ਇਸ ਦੇ ਨਾਲ ਹੀ ਅੱਜ ਪਾਰਟੀ ਦੇ ਸੰਸਦੀ ਬੋਰਡ ਦੀ ਮੀਟਿੰਗ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਚੰਡੀਗੜ੍ਹ ਮੁੱਖ ਦਫ਼ਤਰ ਵਿਖੇ ਦੁਪਹਿਰ 12 ਵਜੇ ਹੋਵੇਗੀ।