JALANDHAR WEATHER

ਮਾਣਹਾਨੀ ਮਾਮਲਾ: ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਵਿਰੁੱਧ ਕਾਰਵਾਈ ’ਤੇ ਲਗਾਈ ਰੋਕ

ਨਵੀਂ ਦਿੱਲੀ, 20 ਜਨਵਰੀ- ਸੁਪਰੀਮ ਕੋਰਟ ਨੇ 2019 ਦੇ ਲੋਕ ਸਭਾ ਪ੍ਰਚਾਰ ਦੌਰਾਨ ਭਾਜਪਾ ਨੇਤਾ ਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਨੂੰ ਲੈ ਕੇ ਦਾਇਰ ਮਾਣਹਾਨੀ ਦੇ ਮਾਮਲੇ ਵਿਚ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਵਿਚ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਝਾਰਖ਼ੰਡ ਹਾਈ ਕੋਰਟ ਦੇ ਫਰਵਰੀ 2024 ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਗਾਂਧੀ ਦੀ ਪਟੀਸ਼ਨ ’ਤੇ ਰਾਜ ਤੇ ਸ਼ਿਕਾਇਕਤਕਰਤਾ ਨਵੀਨ ਝਾਅ ਨੂੰ ਨੋਟਿਸ ਜਾਰੀ ਹੈ, ਜਿਸ ਵਿਚ ਹੇਠਲੀ ਅਦਾਲਨ ਵਲੋਂ ਮਾਮਲੇ ਵਿਚ ਉਨ੍ਹਾਂ ਨੂੰ ਜਾਰੀ ਕੀਤੇ ਗਏ ਸੰਮਨ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ