ਹਰਜਿੰਦਰ ਸਿੰਘ ਧਾਮੀ ਤੇ ਗੁਰਪ੍ਰਤਾਪ ਸਿੰਘ ਵਡਾਲਾ ਵਲੋਂ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ
ਅੰਮ੍ਰਿਤਸਰ, 20 ਜਨਵਰੀ, (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਲਈ ਪਿਛਲੇ ਦਿਨੀਂ ਬਣਾਈ ਸੱਤ ਮੈਂਬਰੀ ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਮੈਂਬਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵਲੋਂ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਅਕਾਲ ਤਖਤ ਸਕੱਤਰੇਤ ਵਿਖੇ ਮੁਲਾਕਾਤ ਕੀਤੀ ਜਾ ਰਹੀ ਹੈ । ਸਮਝਿਆ ਜਾ ਰਿਹਾ ਹੈ ਕਿ ਦੋਵਾਂ ਕਮੇਟੀ ਮੈਂਬਰਾਂ ਵਲੋਂ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਜਾ ਰਹੀ ਮੈਂਬਰਸ਼ਿਪ ਭਰਤੀ ਮੁਹਿੰਮ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।