ਚੰਡੀਗੜ੍ਹ ਮੇਅਰ ਚੋਣਾਂ: ਆਪ ਨੇ ਪੰਜਾਬ ਭਵਨ ਸੱਦੇ ਆਪਣੇ ਸਾਰੇ ਕੌਂਸਲਰ
ਚੰਡੀਗੜ੍ਹ, 20 ਜਨਵਰੀ- ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਅੱਜ ‘ਆਪ’ ਨੇ ਆਪਣੇ ਸਾਰੇ ਕੌਂਸਲਰਾਂ ਨੂੰ ਦੁਪਹਿਰ 1 ਵਜੇ ਪੰਜਾਬ ਭਵਨ ਬੁਲਾਇਆ ਹੈ। ਭਾਜਪਾ ਉਮੀਦਵਾਰ ਦੁਪਹਿਰ 2 ਵਜੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ, ਕਾਂਗਰਸ ਕੌਂਸਲਰਾਂ ਦੀ ਮੀਟਿੰਗ ਦੁਪਹਿਰ 12.30 ਵਜੇ ਪਾਰਟੀ ਦਫ਼ਤਰ ਵਿਖੇ ਹੋਵੇਗੀ। ਇਸ ਦੇ ਨਾਲ ਹੀ ‘ਆਪ’ ਦੀ ਪਟੀਸ਼ਨ ’ਤੇ ਹਾਈ ਕੋਰਟ ਦਾ ਸਟੈਂਡ ਦੁਪਹਿਰ 1.30 ਵਜੇ ਤੋਂ ਬਾਅਦ ਸਪੱਸ਼ਟ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਹੀ ‘ਆਪ’-ਕਾਂਗਰਸ ਦੇ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ।