ਕੱਲ੍ਹ ਨਹੀਂ ਹੋਵੇਗਾ ਕਿਸਾਨਾਂ ਦਾ ਦਿੱਲੀ ਕੂਚ- ਸਰਵਣ ਸਿੰਘ ਪੰਧੇਰ
ਸ਼ੰਭੂ, 20 ਜਨਵਰੀ, (ਅਮਨਦੀਪ ਸਿੰਘ/ਰੁਪਿੰਦਰਪਾਲ ਸਿੰਘ ਡਿੰਪਲ)- ਅੱਜ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਫਿਲਹਾਲ ਦਿੱਲੀ ਕੂਚ ਦਾ ਪ੍ਰੋਗਰਾਮ ਟਾਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਦਿੱਲੀ ਕੂਚ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ 26 ਜਨਵਰੀ ਤੱਕ ਦਾ ਸਮਾਂ ਦੇ ਰਹੇ ਹਾਂ, ਉਸ ਤੋਂ ਬਾਅਦ ਹੀ ਅਗਲਾ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਡੱਲਵਾਲ ਦਾ ਸਿਹਤ ਨੂੰ ਦੇਖਦੇ ਹੋਏ ਜਲਦ ਇਕ ਮੀਟਿੰਗ ਹੋਣੀ ਚਾਹੀਦੀ ਹੈ ਤੇ ਇਹ ਮੀਟਿੰਗ ਦਿੱਲੀ ਦੀ ਬਜਾਏ ਚੰਡੀਗੜ੍ਹ ਵਿਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਟਰੈਕਟਰ ਮਾਰਚ ਹੋਵੇਗਾ। ਇਸ ਦੇ ਸ਼ੰਭੂ ਮੋਰਚੇ ਵਲੋਂ ਡੱਲੇਵਾਲ ਨੂੰ ਮਰਨ ਵਰਤ ਖ਼ਤਮ ਕਰਨ ਦੀ ਅਪੀਲ ਵੀ ਕੀਤੀ ਗਈ ਹੈ।