ਅਸੰਧ ਸੀਟ ਤੋਂ ਅਸਤੀਫ਼ਾ ਦੇਣਗੇ ਜਗਦੀਸ਼ ਸਿੰਘ ਝੀਂਡਾ
ਹਰਿਆਣਾ, 20 ਜਨਵਰੀ- ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਅਸੰਧ ਸੀਟ ਤੋਂ ਆਪਣਾ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਇਹ ਫ਼ੈਸਲਾ ਲਿਆ। ਦੱਸ ਦੇਈਏ ਕਿ ਉਨ੍ਹਾਂ ਬੀਤੇ ਦਿਨ ਹੋਈਆਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਵਿਚ ਜਿੱਤ 1900 ਵੋਟਾਂ ਦੇ ਨਾਲ ਜਿੱਤ ਹਾਸਲ ਕੀਤੀ ਸੀ।