24 ਜਨਵਰੀ ਨੂੰ ਨਹੀਂ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ
ਚੰਡੀਗੜ੍ਹ, 24 ਜਨਵਰੀ- ਪੰਜਾਬ ਹਰਿਆਣਾ ਹਾਈ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਕਿ ਚੰਡੀਗੜ੍ਹ ਮੇਅਰ ਦੀ ਚੋਣ 24 ਜਨਵਰੀ ਨੂੰ ਨਹੀਂ ਹੋਵੇਗੀ। ਹਾਈ ਕੋਰਟ ਨੇ 24 ਜਨਵਰੀ ਵਾਲੀ ਨੋਟੀਫ਼ਿਕੇਸ਼ਨ ਰੱਦ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ 29 ਜਨਵਰੀ ਤੱਕ ਮੇਅਰ ਦਾ ਕਾਰਜਕਾਲ ਰਹੇਗਾ ਤੇ ਉਸ ਤੋਂ ਬਾਅਦ ਚੋਣਾਂ ਕਰਵਾਈਆਂ ਜਾਣਗੀਆਂ। ਹਾਈ ਕੋਰਟ ਨੇ ਪ੍ਰਸ਼ਾਸਨ ਨੂੰ ਚੋਣਾਂ ਸੰਬੰਧੀ ਨਵਾਂ ਨੋਟੀਫ਼ਿਕੇਸ਼ਨ ਜਾਰੀ ਕਰਨ ਦਾ ਹੁਕਮ ਦਿੱਤਾ ਹੈ। ਦੱਸ ਦੇਈਏ ਕਿ ਆਪ ਤੇ ਕਾਂਗਰਸ ਨੇ ਚੋਣ ਪ੍ਰਕਿਰਿਆ ਤੇ ਚੋਣਾਂ ਦੀ ਤਾਰੀਖ਼ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ, ਜਿਸ ’ਤੇ ਹਾਈ ਕੋਰਟ ਨੇ ਆਪਣਾ ਫ਼ੈਸਲਾ ਸੁਣਾਇਆ ਹੈ। ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਵੀ ਟਾਲ ਦਿੱਤੀ ਗਈ ਹੈ।