JALANDHAR WEATHER

ਚੰਡੀਗੜ੍ਹ : ਭਾਜਪਾ ਵਲੋਂ ਮੇਅਰ ਦੀ ਚੋਣ ਲਈ ਹਰਪ੍ਰੀਤ ਕੌਰ ਬਬਲਾ, ਸੀਨੀਅਰ ਡਿਪਟੀ ਮੇਅਰ ਬਿਮਲਾ ਦੂਬੇ ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ, 20 ਜਨਵਰੀ (ਮਨਪ੍ਰੀਤ)-ਭਾਜਪਾ ਅਤੇ ਕਾਂਗਰਸ ਪਾਰਟੀ ਵਲੋਂ ਅੱਜ ਚੰਡੀਗੜ੍ਹ ਨਗਰ ਨਗਮ ਦੀ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਤੋਂ ਬਾਅਦ ਨਾਮਜ਼ਦਗੀ ਦਾਖਲ ਕੀਤੀ ਗਈ। ਕਾਂਗਰਸ ਪਾਰਟੀ ਵਲੋਂ ਸੀਨੀਅਰ ਡਿਪਟੀ ਮੇਅਰ ਲਈ ਜਸਵੀਰ ਸਿੰਘ ਬੰਟੀ ਅਤੇ ਡਿਪਟੀ ਮੇਅਰ ਲਈ ਕੌਂਸਲਰ ਤਰੁਣਾ ਮਹਿਤਾ ਨੂੰ ਉਮੀਦਵਾਰ ਬਣਾਇਆ ਗਿਆ। ਕਾਂਗਰਸ ਪਾਰਟੀ ਵਲੋਂ ਆਮ ਆਦਮੀ ਪਾਰਟੀ ਦੇ ਨਾਲ ਗੱਠਜੋੜ ਹੋਣ ਕਾਰਨ ਮੇਅਰ ਦੀ ਚੋਣ ਲਈ ਆਪਣਾ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ। ਚੰਡੀਗੜ੍ਹ ਭਾਜਪਾ ਵਲੋਂ ਮੇਅਰ ਦੀ ਚੋਣ ਲਈ ਹਰਪ੍ਰੀਤ ਕੌਰ ਬਬਲਾ, ਸੀਨੀਅਰ ਡਿਪਟੀ ਮੇਅਰ ਬਿਮਲਾ ਦੂਬੇ ਅਤੇ ਡਿਪਟੀ ਮੇਅਰ ਲਖਬੀਰ ਸਿੰਘ ਬਿੱਲੂ ਨੂੰ ਉਮੀਦਵਾਰ ਬਣਾਇਆ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ