JALANDHAR WEATHER

ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡ ਬਰਕੰਦੀ ਤੋਂ ਭਰਤੀ ਮੁਹਿੰਮ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਚ ਭਰਤੀ ਮੁਹਿੰਮ ਅੱਜ ਸ਼ੁਰੂ ਕਰ ਦਿੱਤੀ ਗਈ, ਜਿਸ ਦੀ ਸ਼ੁਰੂਆਤ ਪਿੰਡ ਬਰਕੰਦੀ ਵਿਖੇ ਰਿੰਪਾ ਬਰਕੰਦੀ ਦੇ ਗ੍ਰਹਿ ਵਿਚ ਵਰਕਰਾਂ ਦੀ ਹਾਜ਼ਰੀ ਵਿਚ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਲੋਂ ਭਰਤੀ ਫਾਰਮ ਭਰਿਆ ਗਿਆ। ਇਸ ਮਗਰੋਂ ਹੋਰ ਵਰਕਰਾਂ ਨੇ ਮੈਂਬਰਸ਼ਿਪ ਪ੍ਰਾਪਤ ਕੀਤੀ। ਰੋਜ਼ੀ ਬਰਕੰਦੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਬੜੇ ਉਤਸ਼ਾਹ ਨਾਲ ਸ਼ੁਰੂ ਹੋਈ ਹੈ ਅਤੇ 21 ਜਨਵਰੀ ਨੂੰ ਪਿੰਡ ਰੂਹੜਿਆਂਵਾਲੀ ਤੋਂ ਅਗਲੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਮੀ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਮੜਮੱਲੂ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਜਥੇਦਾਰ ਹੀਰਾ ਸਿੰਘ ਚੜੇਵਣ, ਵਰਿੰਦਰ ਸਿੰਘ ਢਿੱਲੋਂ ਚੱਕ ਜਵਾਹਰੇਵਾਲਾ, ਜ਼ਿਲ੍ਹਾ ਸਕੱਤਰ ਜਨਰਲ ਬਿੰਦਰ ਸਿੰਘ ਗੋਨਿਆਣਾ, ਸਾਬਕਾ ਕੌਂਸਲਰ ਸੰਜੀਵ ਕੁਮਾਰ ਕਾਲਾ ਧੂੜੀਆ ਤੋਂ ਇਲਾਵਾ ਪਿੰਡ ਦੇ ਆਗੂ ਅਤੇ ਵਰਕਰ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ