ਕੰਪਿਊਟਰ ਅਧਿਆਪਕਾਂ ਦੀਆਂ ਤਨਖਾਹਾਂ 'ਚ ਵਾਧਾ
ਸੰਗਰੂਰ, 20 ਜਨਵਰੀ (ਧੀਰਜ ਪਸ਼ੋਰੀਆ)-ਪੰਜਾਬ ਸਰਕਾਰ ਵਲੋਂ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕਾਂ ਦੀਆਂ ਤਨਖਾਹਾਂ ਵਿਚ ਵਾਧਾ ਕੀਤਾ ਗਿਆ ਹੈ। ਵਿੱਤ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਇਨ੍ਹਾਂ ਅਧਿਆਪਕਾਂ ਦੇ ਡੀ. ਏ. ਵਿਚ 33 ਪ੍ਰਤੀਸ਼ਤ ਦਾ ਵਾਧਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਹੁਣ ਇਨ੍ਹਾਂ ਅਧਿਆਪਕਾਂ ਨੂੰ 148 ਪ੍ਰਤੀਸ਼ਤ ਡੀ. ਏ. ਦਿੱਤਾ ਜਾ ਰਿਹਾ ਸੀ, ਜਿਸ ਨੂੰ ਵਧਾ ਕੇ 181 ਪ੍ਰਤੀਸ਼ਤ ਕਰ ਦਿੱਤਾ ਗਿਆ ਹੈ। ਇਹ 1 ਜਨਵਰੀ 2025 ਤੋਂ ਲਾਗੂ ਹੋਵੇਗਾ।