JALANDHAR WEATHER

ਦਿੱਲੀ ਵਿਚ ਕੇ.ਜੀ. ਤੋਂ ਪੀ.ਜੀ. ਤੱਕ ਦਵਾਂਗੇ ਮੁਫ਼ਤ ਸਿੱਖਿਆ- ਅਨੁਰਾਗ ਠਾਕੁਰ

ਨਵੀਂ ਦਿੱਲੀ, 21 ਜਨਵਰੀ- ਭਾਜਪਾ ਨੇ ਆਪਣੇ ਚੋਣ ਮਨੋਰਥ ਪੱਤਰ ਦਾ ਦੂਜਾ ਭਾਗ ਅੱਜ ਜਾਰੀ ਕਰ ਦਿੱਤਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਜੇਕਰ ਪਾਰਟੀ ਸੱਤਾ ਵਿਚ ਆਈ ਤਾਂ ਦਿੱਲੀ ਦੇ ਲੋੜਵੰਦ ਵਿਦਿਆਰਥੀਆਂ ਨੂੰ ਕੇ.ਜੀ. ਤੋਂ ਪੀ.ਜੀ. ਤੱਕ ਮੁਫ਼ਤ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਦਿੱਲੀ ਵਿਚ ਪੌਲੀਟੈਕਨਿਕ ਅਤੇ ਹੁਨਰ ਕੇਂਦਰਾਂ ਵਿਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਲਈ ਅੰਬੇਡਕਰ ਵਜ਼ੀਫ਼ਾ ਯੋਜਨਾ ਵੀ ਸ਼ੁਰੂ ਹੋਵੇਗੀ। ਇਸ ਮੌਕੇ ਬੋਲਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਬਾਅਦ ਘਰੇਲੂ ਸਹਾਇਕਾਂ ਨੂੰ 10 ਲੱਖ ਰੁਪਏ ਦਾ ਜੀਵਨ ਬੀਮਾ ਅਤੇ 5 ਲੱਖ ਰੁਪਏ ਦਾ ਦੁਰਘਟਨਾ ਬੀਮਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ‘ਆਪ’ ਸਰਕਾਰ ਦੀਆਂ ਬੇਨਿਯਮੀਆਂ ਅਤੇ ਘੁਟਾਲਿਆਂ ਦੀ ਵੀ ਐਸ.ਆਈ.ਟੀ. ਜਾਂਚ ਕੀਤੀ ਜਾਵੇਗੀ। ਅਨੁਰਾਗ ਠਾਕੁਰ ਨੇ ਕਿਹਾ ਹੈ ਕਿ ਜੇਕਰ ਉਹ ਸੱਤਾ ਵਿਚ ਆਉਂਦੇ ਹਨ ਤਾਂ ਉਹ ਯੂ.ਪੀ.ਐਸ.ਸੀ. ਅਤੇ ਰਾਜ ਸਿਵਲ ਸੇਵਾ ਪ੍ਰੀਖਿਆਵਾਂ ਦੀ ਤਿਆਰੀ ਕਰਨ ਵਾਲੇ ਵਿਦਿਆਰਥੀਆਂ ਨੂੰ 15,000 ਰੁਪਏ ਸਹਾਇਤਾ ਵਜੋਂ ਦੇਣਗੇ। ਇਸ ਤੋਂ ਇਲਾਵਾ, ਆਟੋ-ਟੈਕਸੀ ਡਰਾਈਵਰ ਭਲਾਈ ਬੋਰਡ ਬਣਾਇਆ ਜਾਵੇਗਾ ਅਤੇ ਡਰਾਈਵਰਾਂ ਨੂੰ 10 ਲੱਖ ਰੁਪਏ ਦਾ ਜੀਵਨ ਬੀਮਾ ਅਤੇ 5 ਲੱਖ ਰੁਪਏ ਦਾ ਦੁਰਘਟਨਾ ਬੀਮਾ ਦਿੱਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ