JALANDHAR WEATHER

ਅਣਪਛਾਤਿਆਂ ਨੇ ਚਲਾਈਆਂ ਸੈਰ ਕਰਦੇ ਜੋੜੇ ’ਤੇ ਗੋਲੀਆਂ

ਬਠਿੰਡਾ, 21 ਜਨਵਰੀ (ਨਾਇਬ ਸਿੰਘ ਸਿੱਧੂ)- ਬਠਿੰਡਾ ਦੇ ਕਸਬਾ ਭਗਤਾ ਭਾਈਕਾ ਵਿਖੇ ਸੈਰ ਕਰਦੇ ਪਤੀ ਪਤਨੀ ’ਤੇ ਅਣ-ਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀ ਚਲਾ ਦਿੱਤੀ । ਗੋਲੀ ਲੜਕੀ ਦੇ ਪੱਟ ਵਿਚ ਦੀ ਪਾਰ ਹੋਈ ਗਈ। ਜ਼ਖ਼ਮੀ ਲੜਕੀ ਨੂੰ ਤੁਰੰਤ ਭਗਤਾ ਭਾਈ ਕਾ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਉਸ ਤੋਂ ਬਾਅਦ ਬਠਿੰਡਾ ਦੇ ਸਿਵਲ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਹੈ, ਜਿਥੇ ਕਿ ਲੜਕੀ ਦਾ ਇਲਾਜ ਚੱਲ ਰਿਹਾ ਹੈ। ਪੀੜਤ ਪਰਿਵਾਰ ਵਲੋਂ ਕਿਸੇ ’ਤੇ ਵੀ ਸ਼ੱਕ ਨਹੀਂ ਜਿਤਾਇਆ ਜਾ ਰਿਹਾ। ਪੁਲਿਸ ਵਲੋਂ ਆਪਣੀ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ