ਕਾਂਗਰਸ ਸੰਸਦ ਮੈਂਬਰ ਇਮਰਾਨ ਪ੍ਰਤਾਪਗੜ੍ਹੀ ਵਿਰੁੱਧ ਨਾ ਕੀਤੀ ਜਾਵੇ ਕੋਈ ਜ਼ਬਰਦਸਤੀ ਕਾਰਵਾਈ- ਸੁਪਰੀਮ ਕੋਰਟ
ਨਵੀਂ ਦਿੱਲੀ, 21 ਜਨਵਰੀ- ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਕਾਂਗਰਸ ਸੰਸਦ ਮੈਂਬਰ ਅਤੇ ਕਵੀ ਇਮਰਾਨ ਪ੍ਰਤਾਪਗੜ੍ਹੀ, ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ’ਤੇ ਵੀਡੀਓ ਕਲਿੱਪ ਪੋਸਟ ਕਰਕੇ ਫਿਰਕੂ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ, ਵਿਰੁੱਧ ਕੋਈ ਜ਼ਬਰਦਸਤੀ ਕਾਰਵਾਈ ਨਹੀਂ ਕੀਤੀ ਜਾਵੇਗੀ। ਸੁਪਰੀਮ ਕੋਰਟ ਨੇ ਗੁਜਰਾਤ ਹਾਈ ਕੋਰਟ ਦੇ ਉਸ ਵਿਰੁੱਧ ਦਰਜ ਐਫ਼.ਆਈ.ਆਰ. ਰੱਦ ਕਰਨ ਤੋਂ ਇਨਕਾਰ ਕਰਨ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪ੍ਰਤਾਪਗੜ੍ਹੀ ਦੀ ਪਟੀਸ਼ਨ ’ਤੇ ਗੁਜਰਾਤ ਰਾਜ ਅਤੇ ਹੋਰਾਂ ਨੂੰ ਨੋਟਿਸ ਜਾਰੀ ਕੀਤਾ ਹੈ।