ਮੋਰਚੇ ਨੂੰ ਤੇਜ਼ ਕਰਨ ਲਈ ਅਨਾਜ ਮੰਡੀ ਜੰਡਿਆਲਾ ਗੁਰੂ 'ਚ ਵਿਸ਼ਾਲ ਰੈਲੀ 23 ਨੂੰ ਕਰਾਂਗੇ - ਪੰਧੇਰ
ਜੰਡਿਆਲਾ ਗੁਰੂ (ਅੰਮ੍ਰਿਤਸਰ), 21 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਐਮ. ਐਸ. ਪੀ. ਲੀਗਲ ਗਾਰੰਟੀ ਕਾਨੂੰਨ, ਦੇਸ਼ ਦੇ ਕਿਸਾਨ ਮਜ਼ਦੂਰ ਨੂੰ ਕਰਜ਼ਾ ਮੁਕਤ ਕਰਨ, ਲਖੀਮਪੁਰ ਖੀਰੀ ਦਾ ਇਨਸਾਫ, ਸ਼ੁਭ ਕਰਨ ਦੇ ਕਾਤਲਾਂ ਨੂੰ ਸਜ਼ਾਵਾਂ ਸਮੇਤ 12 ਮੰਗਾਂ ਲਈ ਜੋ ਦਿੱਲੀ ਅੰਦੋਲਨ-2 ਸੰਘਰਸ਼ ਚੱਲ ਰਿਹਾ ਹੈ, ਉਸ ਨੂੰ ਹੋਰ ਤੇਜ਼ ਕਰਨ ਲਈ 23 ਜਨਵਰੀ ਨੂੰ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਦਾ ਮਕਸਦ 29 ਜਨਵਰੀ ਨੂੰ ਹਜ਼ਾਰਾਂ ਟਰੈਕਟਰ-ਟਰਾਲੀਆਂ ਸਮੇਤ ਸ਼ੰਭੂ ਮੋਰਚੇ ਲਈ ਰਵਾਨਾ ਹੋਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ 13 ਹਜ਼ਾਰ ਪਿੰਡਾਂ ਵਿਚੋਂ ਉਹ ਇਕ-ਇਕ ਟਰੈਕਟਰ- ਟਰਾਲੀ ਲੈ ਕੇ ਜ਼ਰੂਰ ਪੁੱਜਣ।