ਕਿਰਤੀ ਕਿਸਾਨ ਯੂਨੀਅਨ ਵਲੋਂ ਬੀ. ਡੀ. ਪੀ. ਓ. ਦਫਤਰ ਅੱਗੇ ਧਰਨਾ
ਢਿਲਵਾਂ (ਕਪੂਰਥਲਾ), 21 ਜਨਵਰੀ (ਗੋਬਿੰਦ ਸੁਖੀਜਾ)-ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਬੀ. ਡੀ. ਪੀ. ਓ. ਦਫਤਰ ਢਿਲਵਾਂ ਵਿਖੇ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ ਤੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨਾਮਲ ਨੇ ਕਿਹਾ ਕਿ ਪੰਚਾਇਤਾਂ ਬਣੀਆਂ ਨੂੰ ਲਗਭਗ 3 ਮਹੀਨੇ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਪੰਚਾਇਤਾਂ ਨੂੰ ਰਿਕਾਰਡ ਨਹੀਂ ਦਿੱਤਾ ਗਿਆ। ਜੇਕਰ ਇਸ ਵੱਲ ਧਿਆਨ ਨਾ ਦਿੱਤਾ ਤਾਂ ਧਰਨਾ ਲਗਾਤਾਰ ਦਿੱਤਾ ਜਾਵੇਗਾ ਪਰ ਬੀ. ਡੀ. ਪੀ. ਓ. ਨੇ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣ ਦਾ ਭਰੋਸਾ ਦਿਵਾਇਆ ਕਿ ਦੋ ਦਿਨਾਂ ਵਿਚ ਪੰਚਾਇਤਾਂ ਨੂੰ ਰਿਕਾਰਡ ਦਿੱਤਾ ਜਾਵੇਗਾ ਤੇ ਨਰੇਗਾ ਦੇ ਕਿਸੇ ਵੀ ਕੰਮ ਵਿਚ ਕੋਈ ਰੁਕਾਵਟ ਨਹੀਂ ਆਵੇਗੀ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਵਿੱਤ ਸਕੱਤਰ ਬਿਕਰਮ ਜੀਤ ਸਿੰਘ, ਨਡਾਲਾ ਬਲਾਕ ਪ੍ਰਧਾਨ ਜਗਜੀਤ ਸਿੰਘ ਔਜਲਾ ਆਦਿ ਹਾਜ਼ਰ ਸਨ।