JALANDHAR WEATHER

ਗੜ੍ਹਸ਼ੰਕਰ ਪੁਲਿਸ ਸਟੇਸ਼ਨ ’ਤੇ ਵਿਜੀਲੈਂਸ ਦੀ ਰੇਡ

ਗੜ੍ਹਸ਼ੰਕਰ (ਹੁਸ਼ਿਆਰਪੁਰ), 21 ਜਨਵਰੀ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਸਟੇਸ਼ਨ ’ਤੇ ਵਿਜੀਲੈਂਸ ਦੀ ਰੇਡ ਹੋਣ ਦੀ ਖ਼ਬਰ ਹੈ। ਵਿਜੀਲੈਂਸ ਦੇ ਅਧਿਕਾਰੀਆਂ ਨਾਲ ਸਬੰਧਤ ਕੁਝ ਗੱਡੀਆਂ ਦੇ ਪੁਲਿਸ ਸਟੇਸ਼ਨ ਵਿਖੇ ਆਉਣ ਤੋਂ ਬਾਅਦ ਵਾਪਿਸ ਹੁਸ਼ਿਆਰਪੁਰ ਨੂੰ ਚਲੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਭਾਵੇਂ ਕਿ ਪੁਲਿਸ ਸਟੇਸ਼ਨ ਨਾਲ ਸਬੰਧਤ ਕੋਈ ਅਧਿਕਾਰੀ ਜਾਂ ਮੁਲਾਜ਼ਮ ਇਸ ਬਾਰੇ ਕੁਝ ਵੀ ਦੱਸਣ ਲਈ ਤਿਆਰ ਨਹੀਂ ਪਰ ਥਾਣਾ ਮੁਖੀ ਦੇ ਨਜ਼ਦੀਕੀ ਇਕ ਮੁਲਾਜ਼ਮ ਨੂੰ ਵਿਜੀਲੈਂਸ ਵਲੋਂ ਹਿਰਾਸਤ ਵਿਚ ਲਏ ਜਾਣ ਦੇ ਚਰਚੇ ਹਨ। ਇਸ ਘਟਨਾ ਤੋਂ ਬਾਅਦ ਪੁਲਿਸ ਸਟੇਸ਼ਨ ਗੜ੍ਹਸ਼ੰਕਰ ’ਚ ਸੁੰਨ ਪਸਰੀ ਹੋਈ ਵੇਖਣ ਨੂੰ ਮਿਲ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ