ਭੇਤਭਰੀ ਹਾਲਤ 'ਚ ਨੌਜਵਾਨ ਦੀ ਲਾਸ਼ ਬਰਾਮਦ
ਕਪੂਰਥਲਾ, 21 ਜਨਵਰੀ (ਅਮਨਜੋਤ ਸਿੰਘ ਵਾਲੀਆ)-ਸਥਾਨਕ ਡੋਗਰਾਂਵਾਲ ਮੋੜ 'ਤੇ ਖਾਲੀ ਪਲਾਟ ਵਿਚ ਭੇਤਭਰੀ ਹਾਲਤ ਵਿਚ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਡੋਗਰਾਂਵਾਲ ਮੋੜ 'ਤੇ ਖਾਲੀ ਪਲਾਟ ਵਿਚ ਇਕ ਨੌਜਵਾਨ ਦੀ ਲਾਸ਼ ਪਈ ਹੈ। ਉਨ੍ਹਾਂ ਦੱਸਿਆ ਕਿ ਮੌਕੇ 'ਤੇ ਜਾ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਹੈ, ਜਿਸ ਦੀ ਪਛਾਣ ਪ੍ਰਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਸੈਫਲਾਬਾਦ ਵਜੋਂ ਹੋਈ ਹੈ ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।