JALANDHAR WEATHER

ਸ੍ਰੀ ਮੁਕਤਸਰ ਸਾਹਿਬ : ਭਾਜਪਾ ਪੰਜਾਬ ਦੇ ਮਹਾਂ ਮੰਤਰੀ ਸ੍ਰੀ ਨਿਵਾਸੂ ਵਲੋਂ ਮੈਂਬਰਸ਼ਿਪ ਮੁਹਿੰਮ ਬਾਰੇ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਪੰਜਾਬ‌ ਸੰਗਠਨ ਦੇ ਮਹਾਂ ਮੰਤਰੀ ਸ੍ਰੀ ਨਿਵਾਸੂ ਅਤੇ ਮਨਜੀਤ ਸਿੰਘ ਰਾਏ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਗ੍ਰਹਿ ਵਿਖੇ ਪਹੁੰਚੇ‌ ਅਤੇ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੀ ਮੈਂਬਰਸ਼ਿਪ ਮੁਹਿੰਮ ਬਾਰੇ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਅੱਜ ਮਲੋਟ ਅਤੇ ਲੰਬੀ ਹਲਕਿਆਂ ਦੀ ਵੀ ਮੀਟਿੰਗ ਕੀਤੀ ਗਈ ਹੈ। ਭਾਜਪਾ ਦੀ ਮੈਂਬਰਸ਼ਿਪ ਵਧਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਭਾਈ ਰਾਹੁਲ ਸਿੰਘ ਸਿੱਧੂ, ਰਾਜੇਸ਼ ਗੋਰਾ ਪਠੇਲਾ ਅਤੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਤੇ ਹੋਰ ਆਗੂ ਹਾਜ਼ਰ ਸਨ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ