ਸ੍ਰੀ ਮੁਕਤਸਰ ਸਾਹਿਬ ਦੇ ਸ਼ਹਿਰੀ ਖੇਤਰ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਭਰਤੀ ਮੁਹਿੰਮ ਦੀ ਸ਼ੁਰੂਆਤ
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਖੇਤਰ ਵਿਚ ਵੀ ਸ਼ਾਮ ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਭਰਤੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ। ਇਸ ਮੌਕੇ ਭੁੱਲਰ ਕਾਲੋਨੀ ਵਿਚ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਲੋਂ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਅਕਾਲੀ ਆਗੂ ਹਰਪਾਲ ਸਿੰਘ ਬੇਦੀ, ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਜਗਤਾਰ ਸਿੰਘ ਪੱਪੀ ਬਰਾੜ, ਬਿੰਦਰ ਸਿੰਘ ਗੋਨਿਆਣਾ ਆਦਿ ਨੇ ਸੰਬੋਧਨ ਕੀਤਾ ਤੇ ਵੱਧ ਤੋਂ ਵੱਧ ਮੈਂਬਰਸ਼ਿਪ ਮੁਹਿੰਮ ਨਾਲ ਜੁੜਨ ਲਈ ਕਿਹਾ।