JALANDHAR WEATHER

100 ਟਰਾਲੀਆਂ ਦਾ ਜਥਾ ਸ਼ੰਭੂ ਬਾਰਡਰ ਰਵਾਨਾ

ਢਿੱਲਵਾਂ (ਕਪੂਰਥਲਾ), 21 ਜਨਵਰੀ (ਗੋਬਿੰਦ ਸੁਖੀਜਾ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀਆਂ 100 ਟਰਾਲੀਆਂ ਦਾ ਜਥਾ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦੀ ਅਗਵਾਈ ਵਿਚ ਸ਼ੰਭੂ ਬਾਰਡਰ ਲਈ ਰਵਾਨਾ ਹੋਇਆ। ਇਸ ਮੌਕੇ ਕਿਸਾਨ ਮਜ਼ਦੂਰ ਯੂਨੀਅਨ ਗੜ੍ਹਦੀਵਾਲਾ ਤੋਂ ਮੀਤ ਪ੍ਰਧਾਨ ਕੁਲਜੀਤ ਸਿੰਘ ਵੱਡਾ ਜਥਾ ਲੈ ਕੇ ਸ਼ਾਮਿਲ ਹੋਏ। ਜ਼ਿਲ੍ਹਾ ਜਲੰਧਰ ਤੋਂ ਯੂਥ ਪ੍ਰਧਾਨ ਗੁਰਬਹਾਰ ਸਿੰਘ, ਹੁਸ਼ਿਆਰਪੁਰ ਤੋਂ ਜ਼ਿਲ੍ਹਾ ਪ੍ਰਧਾਨ ਹਰਵਿੰਦਰਜੀਤ ਸਿੰਘ ਸੋਨੂ ਵੱਡਾ ਜਥਾ ਲੈ ਕੇ ਸ਼ਾਮਿਲ ਹੋਏ। ਇਸ ਮੌਕੇ ਦੁਆਬਾ ਮੀਤ ਪ੍ਰਧਾਨ ਧਰਮਿੰਦਰ ਸਿੰਘ ਭਿੰਦਾ ਵਲੋਂ ਜਲੰਧਰ ਪਹੁੰਚਣ ਉਤੇ ਜਥੇ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਦੁਆਬਾ ਪ੍ਰਧਾਨ ਨਛੱਤਰ ਸਿੰਘ ਜੀ ਨੇ ਕਿਹਾ ਕਿ ਜਿਸ ਤਰ੍ਹਾਂ ਮਾਝੇ ਅਤੇ ਮਾਲਵੇ ਤੋਂ ਵੱਡੀ ਗਿਣਤੀ ਵਿਚ ਲੋਕ ਮੋਰਚਿਆਂ ਵਿਚ ਸ਼ਾਮਿਲ ਹੁੰਦੇ ਹਨ, ਉਸੇ ਤਰ੍ਹਾਂ ਦੁਆਬੇ ਤੋਂ ਵੀ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਮੋਰਚੇ ਵਿਚ ਸ਼ਾਮਿਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਦਾਰ ਜਗਜੀਤ ਸਿੰਘ ਡੱਲੇਵਾਲ ਪਿਛਲੇ 58 ਦਿਨਾਂ ਤੋਂ ਮਰਨ ਵਰਤ ਉੱਪਰ ਬੈਠੇ ਹੋਏ ਹਨ। ਉਨ੍ਹਾਂ ਦੀ ਸਪੋਰਟ ਵਿਚ ਵੱਧ ਤੋਂ ਵੱਧ ਲੋਕ ਸ਼ੰਭੂ ਅਤੇ ਖਨੌਰੀ ਮੋਰਚਿਆਂ ਉੱਪਰ ਪਹੁੰਚਣ। ਉਨ੍ਹਾਂ ਕਿਹਾ ਕਿ ਜਦੋਂ ਤੱਕ ਐਮ.ਐਸ.ਪੀ. ਕਾਨੂੰਨੀ ਗਾਰੰਟੀ ਸਮੇਤ 12 ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਮੋਰਚੇ ਜਾਰੀ ਰਹਿਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ