ਅਸ਼ਵਨੀ ਭੰਡਾਰੀ ਜਲੰਧਰ ਭਾਜਪਾ ਸ਼ਹਿਰੀ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ
ਜਲੰਧਰ, 21 ਜਨਵਰੀ-ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਉਪ ਪ੍ਰਧਾਨ ਅਸ਼ਵਨੀ ਭੰਡਾਰੀ ਨੂੰ ਨਵਾਂ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਭਾਜਪਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਨਿੱਜੀ ਕਾਰਨਾਂ ਕਰਕੇ ਸ਼ਹਿਰ ਵਿਚ ਉਪਲਬਧ ਨਹੀਂ ਹੋਣਗੇ। ਉਨ੍ਹਾਂ ਨੇ ਆਪਣੀ ਥਾਂ ਇਕ ਨਵਾਂ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ।