30 ਜਨਵਰੀ ਨੂੰ ਚੰਡੀਗੜ੍ਹ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਹੋਵੇਗੀ ਚੋਣ, ਨਵਾਂ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ, 21 ਜਨਵਰੀ-30 ਜਨਵਰੀ ਨੂੰ ਚੰਡੀਗੜ੍ਹ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਹੋਵੇਗੀ। ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਡੀ.ਸੀ. ਨਿਸ਼ਾਂਤ ਯਾਦਵ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਕੱਲ੍ਹ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ, ਹੁਣ ਇਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਹੁਣ ਦੁਬਾਰਾ ਨਾਮਜ਼ਦਗੀਆਂ ਦਾਖਲ ਕੀਤੀਆਂ ਜਾਣਗੀਆਂ। 'ਆਪ' ਵਲੋਂ ਅਜੇ ਤੱਕ ਮੇਅਰ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ।