JALANDHAR WEATHER

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਮਾਛੀਵਾੜਾ ਸਾਹਿਬ, 21 ਜਨਵਰੀ-( ਜੀ ਐੱਸ ਚੌਹਾਨ )- ਚਰਨ ਕੰਵਲ ਚੌਂਕ ਸਥਿਤ ਇੱਕ ਕਿਰਾਏ ਦੇ ਮਕਾਨ ਵਿਚ ਰਹਿੰਦੇ ਗੁਰੂਦੇਵ (32) ਨੇ ਗਲ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਸਦਾ ਪਤੀ ਗੁਰੂਦੇਵ ਕਿੱਤੇ ਵਜੋਂ ਕੱਪੜੇ ਪ੍ਰੈੱਸ ਕਰਦਾ ਸੀ ਜਿਸ ਨੇ ਕਰਜ਼ਾ ਲਿਆ ਹੋਇਆ ਜਿਸ ਦੀਆਂ ਕਿਸ਼ਤਾਂ ਮੋੜਨ ਤੋਂ ਅਸਮਰੱਥ ਹੋਣ ਕਾਰਨ ਅੱਜ ਉਸਨੇ ਖੌਫਨਾਕ ਕਦਮ ਉਠਾ ਲਿਆ। ਪਤਨੀ ਅਨੁਸਾਰ ਉਹ ਆਪਣੇ ਕਮਰੇ ਵਿਚ ਆਇਆ ਜਿਸ ਨੇ ਉਸਨੂੰ ਤੇ ਬੱਚੇ ਨੂੰ ਬਾਹਰ ਕੱਢ ਕੇ ਕੁੰਡੀ ਲਗਾ ਲਈ। ਕੁਝ ਸਮਾਂ ਜਦੋਂ ਉਸਨੇ ਦਰਵਾਜ਼ਾ ਨਾ ਖੋਲ੍ਹਿਆ ਤਾਂ ਭਰਾ ਨੇ ਦਰਵਾਜ਼ਾ ਭੰਨਿਆ ਅਤੇ ਜਦੋਂ ਅੰਦਰਲਾ ਦ੍ਰਿਸ਼ ਦੇਖਿਆ ਤਾਂ ਉਸਦੇ ਪੈਰਾਂ ਹੇਠੋਂ ਜਮੀਨ ਖਿਸਕ ਗਈ। ਗੁਰੂਦੇਵ ਨੇ ਛੱਤ ਵਿਚ ਲੱਗੀ ਕੁੰਡੀ ਨਾਲ ਕੱਪੜੇ ਦਾ ਗਲ ਫਾਹਾ ਬਣਾ ਕੇ ਆਤਮਹੱਤਿਆ ਕਰ ਲਈ ਜਿਸ ਦੀ ਲਾਸ਼ ਲਟਕ ਰਹੀ ਸੀ। ਪਰਿਵਾਰਕ ਮੈਂਬਰਾਂ ਨੇ ਜਲਦ ਹੀ ਉਸ ਨੂੰ ਹੇਠਾਂ ਉਤਾਰਿਆ ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਪਵਿੱਤਰ ਸਿੰਘ ਵੀ ਮੌਕੇ ’ਤੇ ਪਹੁੰਚ ਗਏ ਜਿਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾਣਗੇ ਜਿਸ ਤੋਂ ਬਾਅਦ ਹੀ ਆਤਮਹੱਤਿਆ ਦੇ ਕਾਰਨਾਂ ਦਾ ਸਪੱਸ਼ਟ ਪਤਾ ਲੱਗੇਗਾ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਆਸ-ਪਾਸ ਕੋਈ ਵੀ ਸੁਸਾਇਡ ਨੋਟ ਨਹੀਂ ਮਿਲਿਆ ਜਿਸ ਤੋਂ ਆਤਮ ਹੱਤਿਆ ਦੇ ਕਾਰਨਾਂ ਦਾ ਪਤਾ ਲੱਗ ਸਕੇ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ’ਚ ਕਰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇੱਕ ਛੋਟਾ ਬੱਚਾ ਛੱਡ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ