ਸੜਕ ਦੁਰਘਟਨਾ ਵਿਚ ਦੋ ਨੌਜਵਾਨਾਂ ਦੀ ਮੌਤ
ਭੁਲੱਥ, (ਕਪੂਰਥਲਾ), 22 ਜਨਵਰੀ (ਮਨਜੀਤ ਸਿੰਘ ਰਤਨ)- ਇਥੋਂ ਨਜ਼ਦੀਕੀ ਪਿੰਡ ਰਾਮਗੜ੍ਹ ਦੇ ਨੇੜੇ ਸੜਕ ਦੁਰਘਟਨਾ ਵਿਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਹਿਮਦਪੁਰ ਤੋਂ ਦੋ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਰਾਮਗੜ੍ਹ ਵੱਲ ਨੂੰ ਜਾ ਰਹੇ ਸਨ ਤਾਂ ਉਨ੍ਹਾਂ ਦਾ ਮੋਟਰਸਾਈਕਲ ਇਕ ਦਰਖ਼ਤ ਨਾਲ ਟਕਰਾ ਗਿਆ, ਜਿਸ ਕਾਰਨ ਮੌਕੇ ’ਤੇ ਹੀ ਦੋਵਾਂ ਨੌਜਵਾਨਾਂ ਦੀ ਮੌਤ ਹੋ ਗਈ।