ਪਰਵੇਸ਼ ਵਰਮਾ ਦੇ ਬਿਆਨ ਨੇ ਲੱਖਾਂ ਪੰਜਾਬੀਆਂ ਦਾ ਕੀਤਾ ਹੈ ਅਪਮਾਨ- ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ, 22 ਜਨਵਰੀ- ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਅਰਵਿੰਦ ਕੇਜਰੀਵਾਲ ਵਿਰੁੱਧ ਚੋਣ ਲੜ ਰਹੇ ਪਰਵੇਸ਼ ਵਰਮਾ ਨੇ ਕਿਹਾ ਕਿ ਪੰਜਾਬ ਦੀਆਂ ਨੰਬਰ ਪਲੇਟਾਂ ਵਾਲੇ ਹਜ਼ਾਰਾਂ ਵਾਹਨ ਦਿੱਲੀ ਵਿਚ ਘੁੰਮ ਰਹੇ ਹਨ। ਇੱਥੇ 26 ਜਨਵਰੀ ਨੂੰ ਮਨਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇੱਥੇ ਕਿਸ ਤਰ੍ਹਾਂ ਦਾ ਕੰਮ ਹੋ ਰਿਹਾ ਹੈ, ਜੋ ਸਾਡੀ ਸੁਰੱਖਿਆ ਪ੍ਰਣਾਲੀ ਲਈ ਖ਼ਤਰਾ ਪੈਦਾ ਕਰ ਸਕਦਾ ਹੈ। ਅਰਵਿੰਦ ਕੇਜਰੀਵਾਲ ਨੇ ਇਸ ਨੂੰ ਪੰਜਾਬੀਆਂ ਦਾ ਅਪਮਾਨ ਕਿਹਾ ਹੈ। ਉਨ੍ਹਾਂ ਅੱਜ ਸਵੇਰੇ ਇਕ ਪੋਸਟ ਸਾਂਝੀ ਕਰ ਲਿਖਿਆ ਕਿ ਦਿੱਲੀ ’ਤੇ ਪੰਜਾਬੀਆਂ ਦਾ ਰਾਜ ਹੈ। ਪੰਜਾਬੀਆਂ ਨੂੰ ਦੇਸ਼ ਲਈ ਖ਼ਤਰਾ ਦੱਸ ਕੇ, ਭਾਜਪਾ ਨੇ ਦਿੱਲੀ ਵਿਚ ਰਹਿਣ ਵਾਲੇ ਲੱਖਾਂ ਪੰਜਾਬੀਆਂ ਦਾ ਅਪਮਾਨ ਕੀਤਾ ਹੈ। ਭਾਜਪਾ ਨੂੰ ਪੰਜਾਬੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਵਿਚ ਲੱਖਾਂ ਪੰਜਾਬੀ ਰਹਿੰਦੇ ਹਨ, ਜੋ ਵੰਡ ਦੇ ਮੁਸ਼ਕਿਲ ਸਮੇਂ ਦੌਰਾਨ ਸਭ ਕੁਝ ਛੱਡ ਕੇ ਦਿੱਲੀ ਆ ਕੇ ਵੱਸ ਗਏ ਗਨ। ਇਨ੍ਹਾਂ ਦੇ ਪਰਿਵਾਰਾਂ ਨੇ ਵੀ ਅਣਗਿਣਤ ਤਕਲੀਫ਼ਾਂ ਸਹੀਆਂ ਹਨ। ਭਾਜਪਾ ਨੇ ਅੱਜ ਜੋ ਕਹਿ ਰਹੇ ਹਨ, ਇਸ ਨਾਲ ਉਹ ਉਨ੍ਹਾਂ ਦੀ ਸ਼ਹਾਦਤ ਤੇ ਕੁਰਬਾਨੀ ਦਾ ਅਪਮਾਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀਆਂ ਨੂੰ ਦੇਸ਼ ਲਈ ਖ਼ਤਰਾ ਕਹਿ ਕੇ ਭਾਜਪਾ ਨੇ ਦਿੱਲੀ ਵਿਚ ਰਹਿਣ ਵਾਲੇ ਲੱਖਾਂ ਪੰਜਾਬੀਆਂ ਦਾ ਅਪਮਾਨ ਕੀਤਾ ਹੈ। ਭਾਜਪਾ ਨੂੰ ਪੰਜਾਬੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।