JALANDHAR WEATHER

ਭਾਜਪਾ ਦੇਸ਼ ਦੇ ਲੋਕਾਂ ਤੋਂ ਮੰਗੇ ਮੁਆਫ਼ੀ- ਹਰਪਾਲ ਸਿੰਘ ਚੀਮਾ

ਨਵੀਂ ਦਿੱਲੀ, 22 ਜਨਵਰੀ- ਭਾਜਪਾ ਦੇ ਨਵੀਂ ਦਿੱਲੀ ਤੋਂ ਉਮੀਦਵਾਰ ਪਰਵੇਸ਼ ਵਰਮਾ ਵਲੋਂ ਲਗਾਏ ਗਏ ਦੋਸ਼ਾਂ ’ਤੇ, ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੂਰਾ ਦੇਸ਼ ਜਾਣਦਾ ਹੈ ਕਿ ਜਦੋਂ ਆਜ਼ਾਦੀ ਦੀ ਲੜਾਈ ਚੱਲ ਰਹੀ ਸੀ, ਤਾਂ ਪੰਜਾਬ ਦੇ ਲੋਕਾਂ ਨੇ ਇਸ ਵਿਚ ਸਭ ਤੋਂ ਵੱਡੀ ਭੂਮਿਕਾ ਨਿਭਾਈ ਸੀ ਤੇ ਭਾਜਪਾ ਹੁਣ ਅਜਿਹੇ ਬਿਆਨ ਦੇ ਰਹੀ ਹੈ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਉਹ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਜਿਹੇ ਕੰਮ ਕਰ ਰਹੀ ਹੈ, ਜਿਸ ਨਾਲ ਦੇਸ਼ ਦੀ ਏਕਤਾ ਟੁੱਟੇ। ਭਾਜਪਾ ਨੂੰ ਦੇਸ਼ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਹ ਚੋਣ ਜਿੱਤਣ ਲਈ ਭਾਰਤ ਦੇ ਲੋਕਾਂ ਵਿਰੁੱਧ ਅਜਿਹੇ ਬਿਆਨ ਦੇ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ