JALANDHAR WEATHER

ਦਿੱਲੀ ਦੰਗਿਆਂ ਦੇ ਦੋਸ਼ੀ ਤਾਹਿਰ ਹੁਸੈਨ ਦੀ ਅੰਤਰਿਮ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਲਈ ਨਵੀਂ ਬੈਂਚ ਦਾ ਹੋਵੇਗਾ ਗਠਨ

ਨਵੀਂ ਦਿੱਲੀ, 22 ਜਨਵਰੀ- ਦਿੱਲੀ ਦੰਗਿਆਂ ਦੇ ਦੋਸ਼ੀ ਤਾਹਿਰ ਹੁਸੈਨ ਦੀ ਅੰਤਰਿਮ ਜ਼ਮਾਨਤ ਪਟੀਸ਼ਨ ’ਤੇ ਸੁਪਰੀਮ ਕੋਰਟ ਦੇ ਦੋ ਜੱਜਾਂ ਦੀ ਬੈਂਚ ਇਕਮਤ ਨਹੀਂ ਹੈ। ਦੋ ਜੱਜਾਂ ਦੇ ਬੈਂਚ ਵਿਚੋਂ ਇਕ, ਜਸਟਿਸ ਪੰਕਜ ਮਿੱਤਲ ਨੇ ਤਾਹਿਰ ਹੁਸੈਨ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ, ਜਦੋਂ ਕਿ ਦੂਜੇ ਜਸਟਿਸ ਹਸਨੂਦੀਨ ਅਮਾਨਉੱਲਾ ਨੇ ਪਟੀਸ਼ਨ ਸਵੀਕਾਰ ਕਰ ਲਈ ਹੈ। ਤਾਹਿਰ ਹੁਸੈਨ ਆਉਣ ਵਾਲੀਆਂ ਦਿੱਲੀ ਚੋਣਾਂ ਵਿਚ ਏ.ਆਈ.ਐਮ.ਆਈ.ਐਮ. ਦੇ ਉਮੀਦਵਾਰ ਹਨ ਅਤੇ ਉਨ੍ਹਾਂ ਨੇ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਹੁਣ ਇਹ ਮਾਮਲਾ ਚੀਫ਼ ਜਸਟਿਸ ਸੰਜੀਵ ਖੰਨਾ ਦੇ ਸਾਹਮਣੇ ਰੱਖਿਆ ਜਾਵੇਗਾ ਅਤੇ ਉਹ ਇਸ ਮਾਮਲੇ ਦੀ ਸੁਣਵਾਈ ਲਈ ਇਕ ਨਵੀਂ ਬੈਂਚ ਦਾ ਗਠਨ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ