JALANDHAR WEATHER

ਗਣਤੰਤਰ ਦਿਵਸ ਦੇ ਮੱਦੇਨਜ਼ਰ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ

ਰਾਜਾਸਾਂਸੀ (ਅੰਮ੍ਰਿਤਸਰ), 22 ਜਨਵਰੀ (ਹਰਦੀਪ ਸਿੰਘ ਖੀਵਾ)-26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡੇ ਦੇ ਅਧਿਕਾਰੀਆਂ ਵਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਤੇ ਹਵਾਈ ਅੱਡੇ ਅੰਦਰ ਹਰ ਆਉਣ-ਜਾਣ ਵਾਲੀਆਂ ਕਾਰਾਂ-ਗੱਡੀਆਂ ਦੀ ਪੰਜਾਬ ਪੁਲਿਸ ਤੇ ਸੀ.ਆਈ.ਐਸ. ਐਫ. ਫੋਰਸ ਵਲੋਂ ਸਾਂਝੇ ਤੌਰ ਉਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਹਵਾਈ ਅੱਡਾ ਪੁਲਿਸ ਵਲੋਂ ਨੇੜਲੇ ਹੋਟਲਾਂ ਦੀ ਵੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ