JALANDHAR WEATHER

ਜਲਗਾਓਂ ਰੇਲ ਹਾਦਸਾ: ਪ੍ਰਧਾਨ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ , 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਸ਼ਟਰ ਦੇ ਜਲਗਾਓਂ ਵਿਚ ਹੋਏ ਦੁਖਦਾਈ ਰੇਲ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਹਾਦਸੇ ਵਿਚ ਕਈ ਮੌਤਾਂ ਅਤੇ ਜ਼ਖਮੀ ਹੋਏ ਹਨ। ਉਨ੍ਹਾਂ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰ ਕਿਹਾ ਕਿ ਮਹਾਰਾਸ਼ਟਰ ਦੇ ਜਲਗਾਓਂ ਵਿਚ ਰੇਲਵੇ ਪਟੜੀਆਂ ’ਤੇ ਹੋਏ ਦੁਖਦਾਈ ਹਾਦਸੇ ਤੋਂ ਦੁਖੀ ਹਾਂ। ਮੈਂ ਦੁਖੀ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ ਅਤੇ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ। ਉਨ੍ਹਾਂ ਕਿਹਾ ਕਿ ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ