ਤਬਲਾ ਵਾਦਕ ਜ਼ਾਕਿਰ ਹੁਸੈਨ ਦੀ ਯਾਦ ’ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਇਆ ਗਿਆ ਸ੍ਰੀ ਅਖੰਡ ਪਾਠ ਸਾਹਿਬ
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)- ਪ੍ਰਸਿੱਧ ਤਬਲਾ ਵਾਦਕ ਜ਼ਾਕਿਰ ਹੁਸੈਨ, ਜੋ ਪਿਛਲੇ ਦਿਨੀਂ ਇਸ ਜਹਾਨ ਨੂੰ ਅਲਵਿਦਾ ਆਖ ਗਏ ਸਨ, ਦੀ ਯਾਦ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ। ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਵਿਸ਼ੇਸ਼ ਤੌਰ ’ਤੇ ਮੁੰਬਈ ਤੋਂ ਪੁੱਜੇ ਜ਼ਾਕਿਰ ਹੁਸੈਨ ਦੇ ਭਰਾ ਫਜ਼ਲ ਕੁਰੈਸ਼ੀ ਨੇ ਕਿਹਾ ਕਿ ਜ਼ਾਕਿਰ ਹੁਸੈਨ ਦੇ ਸਿੱਖ ਸ਼ਾਗਿਰਦਾਂ ਦੀ ਸਹਾਇਤਾ ਨਾਲ ਇਸ ਅਸਥਾਨ ’ਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਉਹਨਾਂ ਨੂੰ ਬੜੀ ਖੁਸ਼ੀ ਹੋਈ ਹੈ। ਉਨ੍ਹਾਂ ਦੱਸਿਆ ਕਿ ਉਨ੍ਵਾਂ ਦਾ ਪਰਿਵਾਰ ਵੀ ਪੰਜਾਬ ਘਰਾਣੇ ਨਾਲ ਸੰਬੰਧਿਤ ਹੈ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਕਈ ਹਜ਼ੂਰੀ ਰਾਗੀ ਅਤੇ ਹੋਰ ਸੰਗਤਾਂ ਵੀ ਮੌਜੂਦ ਸਨ। ਇਸ ਮੌਕੇ ਫਜ਼ਲ ਕੁਰੈਸ਼ੀ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।