ਦਹਿਸ਼ਤਗਰਦਾਂ ਵਲੋਂ ਗੋਲੀ ਮਾਰਨ ਕਾਰਨ ਅਗਨੀਵੀਰ ਲਵਪ੍ਰੀਤ ਸਿੰਘ ਸ਼ਹੀਦ
ਮਾਨਸਾ, 23 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਅਕਲੀਆ ਦਾ ਅਗਨੀਵੀਰ ਲਵਪ੍ਰੀਤ ਸਿੰਘ (24) ਜੰਮੂ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਵਿਚ ਸ਼ਹੀਦ ਹੋ ਗਿਆ ਹੈ। ਉਹ 99 ਮੀਡੀਅਮ ਰਜਿਸਟਰ ਆਰਟੀ ਯੂਨਿਟ ਵਿਚ ਤਾਇਨਾਤ ਸੀ। ਡਿਊਟੀ ਦੌਰਾਨ ਦਹਿਸ਼ਤਗਰਦਾਂ ਵਲੋਂ ਇਸ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਗਈ। ਅਗਨੀ ਵੀਰ ਦੇ ਸ਼ਹੀਦ ਹੋਣ ਦੀ ਖ਼ਬਰ ਪਹੁੰਚਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।