JALANDHAR WEATHER

ਅਵਾਰਾ ਕੁੱਤਿਆਂ ਨੇ ਨੋਚਿਆ 3 ਸਾਲਾ ਬੱਚਾ, ਹੋਈ ਮੌਤ

ਲਖਨਊ, 23 ਜਨਵਰੀ- ਯੂ.ਪੀ. ਵਿਖੇ ਮਥੁਰਾ ਜ਼ਿਲ੍ਹੇ ਦੇ ਕੋਸੀ ਕਲਾਂ ਕਸਬੇ ਵਿਚ ਅਵਾਰਾ ਕੁੱਤਿਆਂ ਨੇ ਇਕ ਤਿੰਨ ਸਾਲਾ ਬੱਚੇ ਨੂੰ ਨੋਚ ਨੋਚ ਕੇ ਮਾਰ ਦਿੱਤਾ। ਉਸ ਸਮੇਂ ਬੱਚਾ ਆਪਣੇ ਘਰ ਦੇ ਬਾਹਰ ਖ਼ੇਡ ਰਿਹਾ ਸੀ। ਜਾਣਕਾਰੀ ਅਨੁਸਾਰ ਛੇ ਅਵਾਰਾ ਕੁੱਤਿਆਂ ਦੇ ਝੁੰਡ ਨੇ ਉਸ ਨੂੰ ਘੇਰ ਲਿਆ, ਹਮਲਾ ਕੀਤਾ ਅਤੇ ਉਸਨੂੰ ਘਸੀਟ ਕੇ ਲੈ ਗਏ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਮੌਕੇ ’ਤੇ ਪੁੱਜੇ ਪਰਿਵਾਰ ਦੇ ਮੈਂਬਰਾਂ ਨੇ ਕੁੱਤਿਆਂ ਨੂੰ ਭਜਾ ਕੇ ਬੱਚੇ ਨੂੰ ਛੁਡਵਾਇਆ, ਪਰ ਉਦੋਂ ਤੱਕ, ਉਸ ਨੂੰ ਗੰਭੀਰ ਸੱਟਾਂ ਲੱਗ ਚੁੱਕੀਆਂ ਸਨ ਤੇ ਉਸ ਦੇ ਸਾਰੇ ਸਰੀਰ ’ਤੇ ਕੱਟਣ ਦੇ ਨਿਸ਼ਾਨ ਸਨ। ਬੱਚੇ ਨੂੰ ਨੇੜਲੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀਆਂ ਸੱਟਾਂ ਦੀ ਗੰਭੀਰਤਾ ਕਾਰਨ ਉਸ ਨੂੰ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ, ਜਿਥੇ ਕਿ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਬੱਚਾ ਦਮ ਤੋੜ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ