ਅਰਵਿੰਦ ਕੇਜਰੀਵਾਲ ਦੀ ਬਣਨਗੇ ਮੁੱਖ ਮੰਤਰੀ- ਸੰਜੇ ਸਿੰਘ
ਨਵੀਂ ਦਿੱਲੀ, 23 ਜਨਵਰੀ- ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਵਿਚ ਭਾਜਪਾ ਉਮੀਦਵਾਰ ਪਰਵੇਸ਼ ਵਰਮਾ ਪੈਸੇ ਵੰਡ ਰਹੇ ਹਨ। ਭਾਜਪਾ ਆਗੂ ਪੈਸੇ, ਚਾਦਰਾਂ ਅਤੇ ਜੁੱਤੇ ਵੰਡਦੇ ਹਨ, ਪਰ ਚੋਣ ਕਮਿਸ਼ਨ ਚੁੱਪ ਰਹਿੰਦਾ ਹੈ। ਕਈ ਵਾਰ ਸ਼ਿਕਾਇਤ ਕਰਨ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਹੋ ਰਹੀ। ਸੰਜੇ ਸਿੰਘ ਨੇ ਅੱਗੇ ਕਿਹਾ ਕਿ ਸਾਡੇ ‘ਆਪ’ ਵਰਕਰਾਂ ਵਿਰੁੱਧ ਝੂਠੀਆਂ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੂੰ ਥਾਣੇ ਵਿਚ ਬਿਠਾਇਆ ਜਾ ਰਿਹਾ ਹੈ ਤੇ ਫਿਰ, ਜਾਂਚ ਵਿਚ ਕੁਝ ਵੀ ਸਾਹਮਣੇ ਨਹੀਂ ਆਉਂਦਾ। ਇਹ ਸਭ ਕੁਝ ਪ੍ਰੇਸ਼ਾਨ ਕਰਨ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਵਰਕਰ ਚੋਣਾਂ ਲਈ ਪ੍ਰਚਾਰ ਨਾ ਕਰ ਸਕਣ। ਸੰਜੇ ਸਿੰਘ ਨੇ ਅੱਗੇ ਕਿਹਾ ਕਿ ਮੋਦੀ ਜੀ ਝੂਠ ਬੋਲ ਕੇ ਦਿੱਲੀ ਚੋਣਾਂ ਨਹੀਂ ਜਿੱਤ ਸਕਣਗੇ। ਸਿਰਫ਼ ਅਰਵਿੰਦ ਕੇਜਰੀਵਾਲ ਹੀ ਦਿੱਲੀ ਦੇ ਮੁੱਖ ਮੰਤਰੀ ਬਣਨਗੇ। ‘ਆਪ’ ਨੂੰ ਫਿਰ ਤੋਂ 60 ਤੋਂ ਵੱਧ ਸੀਟਾਂ ਮਿਲਣਗੀਆਂ।