ਪ੍ਰਧਾਨ ਮੰਤਰੀ ਵਲੋਂ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਭੇਟ
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ 128ਵੀਂ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ। ਸੰਸਦ ਦੇ ਸੈਂਟਰਲ ਹਾਲ ਵਿਚ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿਚ ਪ੍ਰਧਾਨ ਮੰਤਰੀ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਕਾਂਗਰਸ ਪ੍ਰਧਾਨ ਮੱਲਿਕ ਅਰਜੁਨ ਖੜਗੇ, ਰੱਖਿਆ ਮੰਤਰੀ ਰਾਜਨਾਥ ਸਿੰਘ ਮੌਜੂਦ ਸਨ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਉੱਥੇ ਮੌਜੂਦ ਬੱਚਿਆਂ ਨਾਲ ਵੀ ਗੱਲਬਾਤ ਕੀਤੀ ਤੇ ਬੱਚਿਆਂ ਦੇ ਨਾਲ ਜੈ ਹਿੰਦ ਦੇ ਨਾਅਰੇ ਵੀ ਲਗਾਏ। ਇਸ ਤੋਂ ਪਹਿਲਾਂ ਇਕ ਸੋਸ਼ਲ ਮੀਡੀਆ ਪੋਸਟ ਵਿਚ, ਪ੍ਰਧਾਨ ਮੰਤਰੀ ਨੇ ਲਿਖਿਆ ਕਿ ਭਾਰਤ ਦੇ ਆਜ਼ਾਦੀ ਅੰਦੋਲਨ ਵਿਚ ਉਨ੍ਹਾਂ ਦਾ ਯੋਗਦਾਨ ਵਿਲੱਖਣ ਹੈ। ਉਹ ਹਿੰਮਤ ਅਤੇ ਸਬਰ ਦਾ ਪ੍ਰਤੀਕ ਸਨ। ਉਨ੍ਹਾਂ ਦਾ ਦ੍ਰਿਸ਼ਟੀਕੋਣ ਸਾਨੂੰ ਪ੍ਰੇਰਿਤ ਕਰਦਾ ਰਹਿੰਦਾ ਹੈ ਕਿਉਂਕਿ ਅਸੀਂ ਉਨ੍ਹਾਂ ਦੇ ਸੁਪਨਿਆਂ ਦੇ ਭਾਰਤ ਦੇ ਨਿਰਮਾਣ ਲਈ ਕੰਮ ਕਰਦੇ ਹਾਂ।