ਬਠਿੰਡਾ : ਕਾਰ ਸਵਾਰਾਂ ਨੇ ਵਕੀਲ 'ਤੇ ਚਲਾਈਆਂ ਗੋਲੀਆਂ
ਬਠਿੰਡਾ, 23 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਗੋਨਿਆਣਾ ਰੋਡ 'ਤੇ ਅਣਪਛਾਤੇ ਕਾਰ ਸਵਾਰਾਂ ਵਲੋਂ ਇਕ ਵਕੀਲ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਵਕੀਲ ਦੀ ਪਛਾਣ ਯਸ਼ ਵਜੋਂ ਹੋਈ ਹੈ, ਜਿਸ ਨੂੰ ਗੋਲੀਆਂ ਲੱਗਣ ਤੋਂ ਬਾਅਦ ਜ਼ਖਮੀ ਹੋਣ ਕਰਕੇ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਬਠਿੰਡਾ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਘਟਨਾ ਬਠਿੰਡਾ ਪੁੱਜੇ ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਦੇ ਚਲੇ ਜਾਣ ਦੇ ਕੁਝ ਸਮੇਂ ਬਾਅਦ ਵਾਪਰੀ ਹੈ, ਜਦਕਿ ਡੀ.ਜੀ.ਪੀ. ਦੀ ਆਮਦ ਨੂੰ ਲੈ ਕੇ ਪੁਲਿਸ ਸ਼ਹਿਰ ਦੇ ਕੋਨੇ-ਕੋਨੇ 'ਤੇ ਤਾਇਨਾਤ ਸੀ।