ਗਣਤੰਤਰ ਦਿਵਸ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ 'ਚ ਆਈ ਵੱਡੀ ਖਾਮੀ, ਸਮਾਗਮ ਵਾਲੀ ਥਾਂ 'ਤੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਲਾਏ ਝੰਡੇ ਤੇ ਲਿਖੇ ਨਾਅਰੇ
ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)-ਗਣਤੰਤਰ ਦਿਵਸ 'ਤੇ 26 ਜਨਵਰੀ ਨੂੰ ਫ਼ਰੀਦਕੋਟ ਵਿਖੇ ਮੁੱਖ ਮੰਤਰੀ ਪੰਜਾਬ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਣੀ ਹੈ ਪਰ ਇਸ ਤੋਂ ਪਹਿਲਾਂ ਹੀ ਸੁਰੱਖਿਆ ਪ੍ਰਬੰਧਾਂ ’ਚ ਵੱਡੀ ਖਾਮੀ ਉਸ ਸਮੇਂ ਸਾਹਮਣੇ ਆਈ ਜਦੋਂ ਇਥੇ ਖਾਲਿਸਤਾਨ ਜ਼ਿੰਦਾਬਾਦ ਦੇ ਝੰਡੇ ਲਹਿਰਾਏ ਗਏ ਅਤੇ ਸਮਾਗਮ ਵਾਲੀ ਥਾਂ ਅਤੇ ਕੰਧਾਂ ’ਤੇ ਦੇਸ਼ ਵਿਰੋਧੀ ਨਾਅਰੇ ਲਿਖੇ ਹੋਏ ਸਨ। ਦੱਸ ਦਈਏ ਕਿ ਦੋ ਦਿਨ ਪਹਿਲਾਂ ਏ.ਡੀ.ਜੀ.ਪੀ ਸ਼ਿਵੀ ਵਰਮਾ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਸੀ ਅਤੇ ਸੁਰੱਖਿਆ ਵਧਾਉਣ ਲਈ ਕੁਝ ਹਦਾਇਤਾਂ ਦਿੱਤੀਆਂ ਸਨ ਪਰ ਇਸ ਦੇ ਬਾਵਜੂਦ ਫ਼ਰੀਦਕੋਟ ਪੁਲਿਸ ਦੀ ਵੱਡੀ ਅਣਗਹਿਲੀ ਸਾਹਮਣੇ ਆਈ ਹੈ। ਐੱਸ.ਪੀ. ਜਸਮੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਫੜ ਲਿਆ ਜਾਵੇਗਾ।