ਗਣਤੰਤਰ ਦਿਵਸ ਸਮਾਗਮ ’ਚ ਸ਼ਾਮਿਲ ਹੋਣ ਲਈ ਭਾਰਤ ਪੁੱਜੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
ਨਵੀਂ ਦਿੱਲੀ, 24 ਜਨਵਰੀ- ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਬੋਵੋ ਸੁਬਿਆਂਤੋ ਬੀਤੀ ਰਾਤ ਆਪਣੀ ਪਹਿਲੀ ਭਾਰਤ ਫੇਰੀ ’ਤੇ ਨਵੀਂ ਦਿੱਲੀ ਪਹੁੰਚੇ। ਹਵਾਈ ਅੱਡੇ ’ਤੇ ਉਨ੍ਹਾਂ ਦਾ ਸਵਾਗਤ ਵਿਦੇਸ਼ ਰਾਜ ਮੰਤਰੀ ਪਵਿੱਤਰਾ ਮਾਰਗੇਰੀਟਾ ਨੇ ਕੀਤਾ। ਸੁਬਿਆਂਤੋ 76ਵੇਂ ਗਣਤੰਤਰ ਦਿਵਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣ ਲਈ ਆਏ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਟਵਿੱਟਰ ’ਤੇ ਪੋਸਟ ਕਰ ਕਿਹਾ ਕਿ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਬੋਵੋ ਸੁਬੀਆਂਤੋ ਦਾ ਭਾਰਤ ਦੇ ਪਹਿਲੇ ਸਰਕਾਰੀ ਦੌਰੇ ’ਤੇ ਨਵੀਂ ਦਿੱਲੀ ਪਹੁੰਚਣ ’ਤੇ ਨਿੱਘਾ ਸਵਾਗਤ। ਉਨ੍ਹਾਂ ਕਿਹਾ ਕਿ ਇਹ ਦੌਰਾ ਭਾਰਤ-ਇੰਡੋਨੇਸ਼ੀਆ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰੇਗਾ।