ਗੁਜਰਾਤ: ਕਰੋੜਾਂ ਦੇ ਨਸ਼ੀਲੇ ਪਦਾਰਥਾਂ ਸਮੇਤ 5 ਗਿ੍ਫ਼ਤਾਰ
ਅਹਿਮਦਾਬਾਦ, 24 ਜਨਵਰੀ- ਗੁਜਰਾਤ ਏ.ਟੀ.ਐਸ. ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਨੰਦ ਜ਼ਿਲ੍ਹੇ ਦੇ ਖੰਭਾਤ ਵਿਚ ਇਕ ਡਰੱਗਜ਼ ਬਣਾਉਣ ਵਾਲੀ ਫੈਕਟਰੀ ’ਤੇ ਛਾਪੇਮਾਰੀ ਦੌਰਾਨ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥਾਂ ਸਮੇਤ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।