JALANDHAR WEATHER

ਸੱਚ ਨੂੰ ਕੋਈ ਨਹੀਂ ਰੋਕ ਸਕਦਾ- ਦਿਲਜੀਤ ਦੋਸਾਂਝ

ਚੰਡੀਗੜ੍ਹ, 24 ਜਨਵਰੀ- ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫ਼ਿਲਮ ‘ਪੰਜਾਬ 95’ ਦੀ ਰਿਲੀਜ਼ ਵਿਚ ਹੋ ਰਹੀ ਦੇਰੀ ਨੂੰ ਲੈ ਕੇ ਅੱਜ ਦਿਲਜੀਤ ਦੋਸਾਂਝ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਆਪਣੇ ਇੰਸਟਾਗ੍ਰਾਮ ਸਟੋਰੀ ਸਾਂਝੀ ਕਰ ਕਿਹਾ ਕਿ ਅੱਜ ਨਹੀਂ ਤਾਂ ਕੱਲ੍ਹ ਸੱਚ ਜ਼ਰੂਰ ਸਾਹਮਣੇ ਆਵੇਗਾ, ਬਾਬਾ ਜ਼ਰੂਰ ਕਿਰਪਾ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਸੱਚ ਨੂੰ ਕੋਈ ਨਹੀਂ ਰੋਕ ਸਕਦਾ। ਦੱਸ ਦੇਈਏ ਕਿ ਇਹ ਫ਼ਿਲਮ 7 ਫਰਵਰੀ ਨੂੰ ਰਿਲੀਜ਼ ਹੋਣੀ ਸੀ ਪਰ ਕੁਝ ਕਾਰਨਾਂ ਕਰਕੇ ਇਸ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ