ਮਹਾਰਾਸ਼ਟਰ: ਅਸਲਾ ਫ਼ੈਕਟਰੀ ’ਚ ਹੋਇਆ ਧਮਾਕਾ, 5 ਦੀ ਮੌਤ
ਮੁੰਬਈ, 24 ਜਨਵਰੀ- ਮਹਾਰਾਸ਼ਟਰ ਦੇ ਭੰਡਾਰਾ ਵਿਚ ਇਕ ਆਰਡੀਨੈਂਸ (ਅਸਲਾ) ਫੈਕਟਰੀ ਵਿਚ ਸਵੇਰੇ 10:30 ਵਜੇ ਧਮਾਕਾ ਹੋਇਆ। ਇਸ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ ਹੈ। ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅਸਲਾ ਫੈਕਟਰੀ ਵਿਚ ਹੋਏ ਧਮਾਕੇ ਦੀ ਆਵਾਜ਼ 5 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਅਸਮਾਨ ਵਿਚ ਉੱਠ ਰਿਹਾ ਧੂੰਆਂ ਕਈ ਕਿਲੋਮੀਟਰ ਦੂਰ ਤੋਂ ਵੀ ਦਿਖਾਈ ਦੇ ਰਿਹਾ ਸੀ। ਭੰਡਾਰਾ ਦੇ ਕੁਲੈਕਟਰ ਸੰਜੇ ਕੋਲਟੇ ਨੇ ਕਿਹਾ ਕਿ ਧਮਾਕੇ ਕਾਰਨ ਛੱਤ ਡਿੱਗ ਗਈ ਹੈ, ਜਿਸ ਨੂੰ ਜੇ.ਸੀ.ਬੀ. ਦੀ ਮਦਦ ਨਾਲ ਹਟਾਇਆ ਜਾ ਰਿਹਾ ਹੈ। ਇਸ ਦੇ ਹੇਠਾਂ 12 ਲੋਕਾਂ ਦੇ ਦੱਬੇ ਹੋਣ ਦੀ ਸੰਭਾਵਨਾ ਹੈ। 2 ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਫੈਕਟਰੀ ਪਹੁੰਚ ਗਏ ਹਨ।